ਜ਼ਬੂਰ 118 : 1 (IRVPA)
ਜਿੱਤ ਦੇ ਲਈ ਧੰਨਵਾਦ ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
ਜ਼ਬੂਰ 118 : 2 (IRVPA)
ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
ਜ਼ਬੂਰ 118 : 3 (IRVPA)
ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
ਜ਼ਬੂਰ 118 : 4 (IRVPA)
ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!
ਜ਼ਬੂਰ 118 : 5 (IRVPA)
ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
ਜ਼ਬੂਰ 118 : 6 (IRVPA)
ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਜ਼ਬੂਰ 118 : 7 (IRVPA)
ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।
ਜ਼ਬੂਰ 118 : 8 (IRVPA)
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
ਜ਼ਬੂਰ 118 : 9 (IRVPA)
ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
ਜ਼ਬੂਰ 118 : 10 (IRVPA)
ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ* ਬਲ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
ਜ਼ਬੂਰ 118 : 11 (IRVPA)
ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
ਜ਼ਬੂਰ 118 : 12 (IRVPA)
ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
ਜ਼ਬੂਰ 118 : 13 (IRVPA)
ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
ਜ਼ਬੂਰ 118 : 14 (IRVPA)
ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ।
ਜ਼ਬੂਰ 118 : 15 (IRVPA)
ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
ਜ਼ਬੂਰ 118 : 16 (IRVPA)
ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
ਜ਼ਬੂਰ 118 : 17 (IRVPA)
ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।
ਜ਼ਬੂਰ 118 : 18 (IRVPA)
ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
ਜ਼ਬੂਰ 118 : 19 (IRVPA)
ਧਰਮ ਦੇ ਫਾਟਕ† ਹੈਕਲ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
ਜ਼ਬੂਰ 118 : 20 (IRVPA)
ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।
ਜ਼ਬੂਰ 118 : 21 (IRVPA)
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
ਜ਼ਬੂਰ 118 : 22 (IRVPA)
ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
ਜ਼ਬੂਰ 118 : 23 (IRVPA)
ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
ਜ਼ਬੂਰ 118 : 24 (IRVPA)
ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
ਜ਼ਬੂਰ 118 : 25 (IRVPA)
ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
ਜ਼ਬੂਰ 118 : 26 (IRVPA)
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
ਜ਼ਬੂਰ 118 : 27 (IRVPA)
ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।
ਜ਼ਬੂਰ 118 : 28 (IRVPA)
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
ਜ਼ਬੂਰ 118 : 29 (IRVPA)
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29