ਜ਼ਬੂਰ 119 : 1 (IRVPA)
ਪਰਮੇਸ਼ੁਰ ਦੀ ਬਿਵਸਥਾ ਅਲਫ਼ ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!
ਜ਼ਬੂਰ 119 : 2 (IRVPA)
ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ!
ਜ਼ਬੂਰ 119 : 3 (IRVPA)
ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ।
ਜ਼ਬੂਰ 119 : 4 (IRVPA)
ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ।
ਜ਼ਬੂਰ 119 : 5 (IRVPA)
ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ!
ਜ਼ਬੂਰ 119 : 6 (IRVPA)
ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ।
ਜ਼ਬੂਰ 119 : 7 (IRVPA)
ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ।
ਜ਼ਬੂਰ 119 : 8 (IRVPA)
ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ!
ਜ਼ਬੂਰ 119 : 9 (IRVPA)
ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ ਬੇਥ ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਜ਼ਬੂਰ 119 : 10 (IRVPA)
ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
ਜ਼ਬੂਰ 119 : 11 (IRVPA)
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।
ਜ਼ਬੂਰ 119 : 12 (IRVPA)
ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜ਼ਬੂਰ 119 : 13 (IRVPA)
ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।
ਜ਼ਬੂਰ 119 : 14 (IRVPA)
ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ।
ਜ਼ਬੂਰ 119 : 15 (IRVPA)
ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
ਜ਼ਬੂਰ 119 : 16 (IRVPA)
ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।
ਜ਼ਬੂਰ 119 : 17 (IRVPA)
ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦ ਗਿਮਲ ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ।
ਜ਼ਬੂਰ 119 : 18 (IRVPA)
ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!
ਜ਼ਬੂਰ 119 : 19 (IRVPA)
ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ।
ਜ਼ਬੂਰ 119 : 20 (IRVPA)
ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ।
ਜ਼ਬੂਰ 119 : 21 (IRVPA)
ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ।
ਜ਼ਬੂਰ 119 : 22 (IRVPA)
ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ!
ਜ਼ਬੂਰ 119 : 23 (IRVPA)
ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ।
ਜ਼ਬੂਰ 119 : 24 (IRVPA)
ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ।
ਜ਼ਬੂਰ 119 : 25 (IRVPA)
ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣ ਦਾ ਸੰਕਲਪ ਦਾਲਥ ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ!
ਜ਼ਬੂਰ 119 : 26 (IRVPA)
ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜ਼ਬੂਰ 119 : 27 (IRVPA)
ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ* ਕੰਮਾਂ ਉੱਤੇ ਧਿਆਨ ਲਾਵਾਂਗਾ।
ਜ਼ਬੂਰ 119 : 28 (IRVPA)
ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ!
ਜ਼ਬੂਰ 119 : 29 (IRVPA)
ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ!
ਜ਼ਬੂਰ 119 : 30 (IRVPA)
ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।
ਜ਼ਬੂਰ 119 : 31 (IRVPA)
ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ!
ਜ਼ਬੂਰ 119 : 32 (IRVPA)
ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ!
ਜ਼ਬੂਰ 119 : 33 (IRVPA)
ਸਮਝ ਦੇ ਲਈ ਪ੍ਰਾਰਥਨਾ ਹੇ ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ।
ਜ਼ਬੂਰ 119 : 34 (IRVPA)
ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।
ਜ਼ਬੂਰ 119 : 35 (IRVPA)
ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ!
ਜ਼ਬੂਰ 119 : 36 (IRVPA)
ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,
ਜ਼ਬੂਰ 119 : 37 (IRVPA)
ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
ਜ਼ਬੂਰ 119 : 38 (IRVPA)
ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ।
ਜ਼ਬੂਰ 119 : 39 (IRVPA)
ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ!
ਜ਼ਬੂਰ 119 : 40 (IRVPA)
ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ!
ਜ਼ਬੂਰ 119 : 41 (IRVPA)
ਪਰਮੇਸ਼ੁਰ ਦੀ ਬਿਵਸਥਾ ਉੱਤੇ ਭਰੋਸਾ ਵਾਵ ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ!
ਜ਼ਬੂਰ 119 : 42 (IRVPA)
ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,
ਜ਼ਬੂਰ 119 : 43 (IRVPA)
ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ,
ਜ਼ਬੂਰ 119 : 44 (IRVPA)
ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ,
ਜ਼ਬੂਰ 119 : 45 (IRVPA)
ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ।
ਜ਼ਬੂਰ 119 : 46 (IRVPA)
ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।
ਜ਼ਬੂਰ 119 : 47 (IRVPA)
ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
ਜ਼ਬੂਰ 119 : 48 (IRVPA)
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
ਜ਼ਬੂਰ 119 : 49 (IRVPA)
ਪਰਮੇਸ਼ੁਰ ਦੀ ਬਿਵਸਥਾ ਵਿੱਚ ਆਸ ਜ਼ਾਇਨ ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ!
ਜ਼ਬੂਰ 119 : 50 (IRVPA)
ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।
ਜ਼ਬੂਰ 119 : 51 (IRVPA)
ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ।
ਜ਼ਬੂਰ 119 : 52 (IRVPA)
ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ।
ਜ਼ਬੂਰ 119 : 53 (IRVPA)
ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ।
ਜ਼ਬੂਰ 119 : 54 (IRVPA)
ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ।
ਜ਼ਬੂਰ 119 : 55 (IRVPA)
ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ
ਜ਼ਬੂਰ 119 : 56 (IRVPA)
ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ।
ਜ਼ਬੂਰ 119 : 57 (IRVPA)
ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਭਗਤੀ ਖੇਥ ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ।
ਜ਼ਬੂਰ 119 : 58 (IRVPA)
ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ।
ਜ਼ਬੂਰ 119 : 59 (IRVPA)
ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ।
ਜ਼ਬੂਰ 119 : 60 (IRVPA)
ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ।
ਜ਼ਬੂਰ 119 : 61 (IRVPA)
ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ।
ਜ਼ਬੂਰ 119 : 62 (IRVPA)
ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ।
ਜ਼ਬੂਰ 119 : 63 (IRVPA)
ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
ਜ਼ਬੂਰ 119 : 64 (IRVPA)
ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਜ਼ਬੂਰ 119 : 65 (IRVPA)
ਪਰਮੇਸ਼ੁਰ ਦੀ ਬਿਵਸਥਾ ਦਾ ਮੁੱਲ ਟੇਥ ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ
ਜ਼ਬੂਰ 119 : 66 (IRVPA)
ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
ਜ਼ਬੂਰ 119 : 67 (IRVPA)
ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
ਜ਼ਬੂਰ 119 : 68 (IRVPA)
ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਜ਼ਬੂਰ 119 : 69 (IRVPA)
ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
ਜ਼ਬੂਰ 119 : 70 (IRVPA)
ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ ਮਨ ਵਿੱਚ ਸੱਚਾਈ ਨਹੀਂ , ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
ਜ਼ਬੂਰ 119 : 71 (IRVPA)
ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
ਜ਼ਬੂਰ 119 : 72 (IRVPA)
ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
ਜ਼ਬੂਰ 119 : 73 (IRVPA)
ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ ਯੋਧ ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
ਜ਼ਬੂਰ 119 : 74 (IRVPA)
ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
ਜ਼ਬੂਰ 119 : 75 (IRVPA)
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
ਜ਼ਬੂਰ 119 : 76 (IRVPA)
ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
ਜ਼ਬੂਰ 119 : 77 (IRVPA)
ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
ਜ਼ਬੂਰ 119 : 78 (IRVPA)
ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
ਜ਼ਬੂਰ 119 : 79 (IRVPA)
ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
ਜ਼ਬੂਰ 119 : 80 (IRVPA)
ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
ਜ਼ਬੂਰ 119 : 81 (IRVPA)
ਛੁਟਕਾਰੇ ਦੇ ਲਈ ਪ੍ਰਾਰਥਨਾ ਕਾਫ਼ ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
ਜ਼ਬੂਰ 119 : 82 (IRVPA)
ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
ਜ਼ਬੂਰ 119 : 83 (IRVPA)
ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
ਜ਼ਬੂਰ 119 : 84 (IRVPA)
ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
ਜ਼ਬੂਰ 119 : 85 (IRVPA)
ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
ਜ਼ਬੂਰ 119 : 86 (IRVPA)
ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
ਜ਼ਬੂਰ 119 : 87 (IRVPA)
ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
ਜ਼ਬੂਰ 119 : 88 (IRVPA)
ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਜਿਉਂਦਾ/ਬਚਾਏ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
ਜ਼ਬੂਰ 119 : 89 (IRVPA)
ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਵਿਸ਼ਵਾਸ ਲਾਮੇਧ ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
ਜ਼ਬੂਰ 119 : 90 (IRVPA)
ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
ਜ਼ਬੂਰ 119 : 91 (IRVPA)
ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
ਜ਼ਬੂਰ 119 : 92 (IRVPA)
ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ।
ਜ਼ਬੂਰ 119 : 93 (IRVPA)
ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
ਜ਼ਬੂਰ 119 : 94 (IRVPA)
ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
ਜ਼ਬੂਰ 119 : 95 (IRVPA)
ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
ਜ਼ਬੂਰ 119 : 96 (IRVPA)
ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
ਜ਼ਬੂਰ 119 : 97 (IRVPA)
ਪਰਮੇਸ਼ੁਰ ਦੀ ਬਿਵਸਥਾ ਦੇ ਲਈ ਪ੍ਰੇਮ ਮੀਮ ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਜ਼ਬੂਰ 119 : 98 (IRVPA)
ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
ਜ਼ਬੂਰ 119 : 99 (IRVPA)
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
ਜ਼ਬੂਰ 119 : 100 (IRVPA)
ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
ਜ਼ਬੂਰ 119 : 101 (IRVPA)
ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
ਜ਼ਬੂਰ 119 : 102 (IRVPA)
ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
ਜ਼ਬੂਰ 119 : 103 (IRVPA)
ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ!
ਜ਼ਬੂਰ 119 : 104 (IRVPA)
ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ।
ਜ਼ਬੂਰ 119 : 105 (IRVPA)
ਪਰਮੇਸ਼ੁਰ ਦੀ ਬਿਵਸਥਾ ਦਾ ਪਰਕਾਸ਼ ਨੂਨ ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
ਜ਼ਬੂਰ 119 : 106 (IRVPA)
ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ।
ਜ਼ਬੂਰ 119 : 107 (IRVPA)
ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ!
ਜ਼ਬੂਰ 119 : 108 (IRVPA)
ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ।
ਜ਼ਬੂਰ 119 : 109 (IRVPA)
ਮੇਰੀ ਜਾਨ ਹਰ ਵੇਲੇ ਤਲੀ§ ਖਤਰੇ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ!
ਜ਼ਬੂਰ 119 : 110 (IRVPA)
ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ।
ਜ਼ਬੂਰ 119 : 111 (IRVPA)
ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।
ਜ਼ਬੂਰ 119 : 112 (IRVPA)
ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ।
ਜ਼ਬੂਰ 119 : 113 (IRVPA)
ਪਰਮੇਸ਼ੁਰ ਦੀ ਬਿਵਸਥਾ ਵਿੱਚ ਸੁਰੱਖਿਆ ਸਾਮੇਖ ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।
ਜ਼ਬੂਰ 119 : 114 (IRVPA)
ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ।
ਜ਼ਬੂਰ 119 : 115 (IRVPA)
ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ!
ਜ਼ਬੂਰ 119 : 116 (IRVPA)
ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ!
ਜ਼ਬੂਰ 119 : 117 (IRVPA)
ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ।
ਜ਼ਬੂਰ 119 : 118 (IRVPA)
ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ।
ਜ਼ਬੂਰ 119 : 119 (IRVPA)
ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ।
ਜ਼ਬੂਰ 119 : 120 (IRVPA)
ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।
ਜ਼ਬੂਰ 119 : 121 (IRVPA)
ਪਰਮੇਸ਼ੁਰ ਦੀ ਬਿਵਸਥਾ ਨੂੰ ਮੰਨਣਾ ਆਇਨ ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ!
ਜ਼ਬੂਰ 119 : 122 (IRVPA)
ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ!
ਜ਼ਬੂਰ 119 : 123 (IRVPA)
ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ।
ਜ਼ਬੂਰ 119 : 124 (IRVPA)
ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ।
ਜ਼ਬੂਰ 119 : 125 (IRVPA)
ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ।
ਜ਼ਬੂਰ 119 : 126 (IRVPA)
ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ!
ਜ਼ਬੂਰ 119 : 127 (IRVPA)
ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!
ਜ਼ਬੂਰ 119 : 128 (IRVPA)
ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ।
ਜ਼ਬੂਰ 119 : 129 (IRVPA)
ਪਰਮੇਸ਼ੁਰ ਦੀ ਬਿਵਸਥਾ ਉੱਤੇ ਚੱਲਣ ਦੀ ਇੱਛਾ ਪੇ ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ!
ਜ਼ਬੂਰ 119 : 130 (IRVPA)
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਜ਼ਬੂਰ 119 : 131 (IRVPA)
ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ।
ਜ਼ਬੂਰ 119 : 132 (IRVPA)
ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ।
ਜ਼ਬੂਰ 119 : 133 (IRVPA)
ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
ਜ਼ਬੂਰ 119 : 134 (IRVPA)
ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ।
ਜ਼ਬੂਰ 119 : 135 (IRVPA)
ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ।
ਜ਼ਬੂਰ 119 : 136 (IRVPA)
ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ।
ਜ਼ਬੂਰ 119 : 137 (IRVPA)
ਪਰਮੇਸ਼ੁਰ ਦੀ ਬਿਵਸਥਾ ਦਾ ਨਿਆਂ ਸਾਦੇ ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ।
ਜ਼ਬੂਰ 119 : 138 (IRVPA)
ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ।
ਜ਼ਬੂਰ 119 : 139 (IRVPA)
ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ।
ਜ਼ਬੂਰ 119 : 140 (IRVPA)
ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
ਜ਼ਬੂਰ 119 : 141 (IRVPA)
ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ!
ਜ਼ਬੂਰ 119 : 142 (IRVPA)
ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ।
ਜ਼ਬੂਰ 119 : 143 (IRVPA)
ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ।
ਜ਼ਬੂਰ 119 : 144 (IRVPA)
ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ।
ਜ਼ਬੂਰ 119 : 145 (IRVPA)
ਛੁਟਕਾਰੇ ਦੇ ਲਈ ਪ੍ਰਾਰਥਨਾ ਕੋਫ਼ ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ!
ਜ਼ਬੂਰ 119 : 146 (IRVPA)
ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ!
ਜ਼ਬੂਰ 119 : 147 (IRVPA)
ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ।
ਜ਼ਬੂਰ 119 : 148 (IRVPA)
ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
ਜ਼ਬੂਰ 119 : 149 (IRVPA)
ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ!
ਜ਼ਬੂਰ 119 : 150 (IRVPA)
ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ।
ਜ਼ਬੂਰ 119 : 151 (IRVPA)
ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ!
ਜ਼ਬੂਰ 119 : 152 (IRVPA)
ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!।
ਜ਼ਬੂਰ 119 : 153 (IRVPA)
ਸਹਾਇਤਾ ਦੇ ਲਈ ਬੇਨਤੀ ਰੇਸ਼ ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ!
ਜ਼ਬੂਰ 119 : 154 (IRVPA)
ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ!
ਜ਼ਬੂਰ 119 : 155 (IRVPA)
ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ।
ਜ਼ਬੂਰ 119 : 156 (IRVPA)
ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ!
ਜ਼ਬੂਰ 119 : 157 (IRVPA)
ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ।
ਜ਼ਬੂਰ 119 : 158 (IRVPA)
ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ।
ਜ਼ਬੂਰ 119 : 159 (IRVPA)
ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ!
ਜ਼ਬੂਰ 119 : 160 (IRVPA)
ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
ਜ਼ਬੂਰ 119 : 161 (IRVPA)
ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣ ਸ਼ੀਨ ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ।
ਜ਼ਬੂਰ 119 : 162 (IRVPA)
ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ!
ਜ਼ਬੂਰ 119 : 163 (IRVPA)
ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ।
ਜ਼ਬੂਰ 119 : 164 (IRVPA)
ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ।
ਜ਼ਬੂਰ 119 : 165 (IRVPA)
ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
ਜ਼ਬੂਰ 119 : 166 (IRVPA)
ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।
ਜ਼ਬੂਰ 119 : 167 (IRVPA)
ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ!
ਜ਼ਬੂਰ 119 : 168 (IRVPA)
ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ।
ਜ਼ਬੂਰ 119 : 169 (IRVPA)
ਸਹਾਇਤਾ ਦੇ ਲਈ ਪ੍ਰਾਰਥਨਾ ਤਾਵ ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ!
ਜ਼ਬੂਰ 119 : 170 (IRVPA)
ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ!
ਜ਼ਬੂਰ 119 : 171 (IRVPA)
ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ।
ਜ਼ਬੂਰ 119 : 172 (IRVPA)
ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ।
ਜ਼ਬੂਰ 119 : 173 (IRVPA)
ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ।
ਜ਼ਬੂਰ 119 : 174 (IRVPA)
ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!
ਜ਼ਬੂਰ 119 : 175 (IRVPA)
ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ।
ਜ਼ਬੂਰ 119 : 176 (IRVPA)
ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70 71 72 73 74 75 76 77 78 79 80 81 82 83 84 85 86 87 88 89 90 91 92 93 94 95 96 97 98 99 100 101 102 103 104 105 106 107 108 109 110 111 112 113 114 115 116 117 118 119 120 121 122 123 124 125 126 127 128 129 130 131 132 133 134 135 136 137 138 139 140 141 142 143 144 145 146 147 148 149 150 151 152 153 154 155 156 157 158 159 160 161 162 163 164 165 166 167 168 169 170 171 172 173 174 175 176