ਜ਼ਬੂਰ 120 : 1 (IRVPA)
ਸਹਾਇਤਾ ਦੇ ਲਈ ਪ੍ਰਾਰਥਨਾ ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
ਜ਼ਬੂਰ 120 : 2 (IRVPA)
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
ਜ਼ਬੂਰ 120 : 3 (IRVPA)
ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
ਜ਼ਬੂਰ 120 : 4 (IRVPA)
ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
ਜ਼ਬੂਰ 120 : 5 (IRVPA)
ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ[* ਦੂਰ ਅਤੇ ਅਲੱਗ ਦੇਸ ਜਿਸ ਦੇ ਵਾਸੀ ਬਹੁਤ ਹੀ ਹਿੰਸਕ ਸਨ l ] ਦੇ ਡੇਰਿਆਂ ਵਿੱਚ ਵੱਸਦਾ ਹਾਂ!
ਜ਼ਬੂਰ 120 : 6 (IRVPA)
ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
ਜ਼ਬੂਰ 120 : 7 (IRVPA)
ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!
❮
❯
1
2
3
4
5
6
7