ਜ਼ਬੂਰ 126 : 1 (IRVPA)
ਛੁਟਕਾਰੇ ਦੇ ਲਈ ਪ੍ਰਾਰਥਨਾ ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!* ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ
ਜ਼ਬੂਰ 126 : 2 (IRVPA)
ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
ਜ਼ਬੂਰ 126 : 3 (IRVPA)
ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
ਜ਼ਬੂਰ 126 : 4 (IRVPA)
ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ† ਬਹਾਲ !
ਜ਼ਬੂਰ 126 : 5 (IRVPA)
ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
ਜ਼ਬੂਰ 126 : 6 (IRVPA)
ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
❮
❯
1
2
3
4
5
6