ਜ਼ਬੂਰ 129 : 1 (IRVPA)
{ਵੈਰੀਆਂ ਦੀ ਹਾਰ ਦੇ ਲਈ ਪ੍ਰਾਰਥਨਾ} [PS] ਉਨ੍ਹਾਂ [* ਮੇਰੇ ਵੈਰੀਆਂ ] ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,
ਜ਼ਬੂਰ 129 : 2 (IRVPA)
ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!
ਜ਼ਬੂਰ 129 : 3 (IRVPA)
ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
ਜ਼ਬੂਰ 129 : 4 (IRVPA)
ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l
ਜ਼ਬੂਰ 129 : 5 (IRVPA)
ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
ਜ਼ਬੂਰ 129 : 6 (IRVPA)
ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
ਜ਼ਬੂਰ 129 : 7 (IRVPA)
ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
ਜ਼ਬੂਰ 129 : 8 (IRVPA)
ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।” [PE]

1 2 3 4 5 6 7 8

BG:

Opacity:

Color:


Size:


Font: