ਜ਼ਬੂਰ 13 : 1 (IRVPA)
ਸੰਕਟ ਦੇ ਸਮੇਂ ਸਹਾਇਤਾ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
ਜ਼ਬੂਰ 13 : 2 (IRVPA)
ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
ਜ਼ਬੂਰ 13 : 3 (IRVPA)
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
ਜ਼ਬੂਰ 13 : 4 (IRVPA)
ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
ਜ਼ਬੂਰ 13 : 5 (IRVPA)
ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
ਜ਼ਬੂਰ 13 : 6 (IRVPA)
ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
❮
❯
1
2
3
4
5
6