ਜ਼ਬੂਰ 130 : 1 (IRVPA)
ਕਿਰਪਾਲੂ ਪਰਮੇਸ਼ੁਰ ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
ਜ਼ਬੂਰ 130 : 2 (IRVPA)
ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
ਜ਼ਬੂਰ 130 : 3 (IRVPA)
ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
ਜ਼ਬੂਰ 130 : 4 (IRVPA)
ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
ਜ਼ਬੂਰ 130 : 5 (IRVPA)
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
ਜ਼ਬੂਰ 130 : 6 (IRVPA)
ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
ਜ਼ਬੂਰ 130 : 7 (IRVPA)
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
ਜ਼ਬੂਰ 130 : 8 (IRVPA)
ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

1 2 3 4 5 6 7 8