ਜ਼ਬੂਰ 132 : 1 (IRVPA)
ਹੈਕਲ ਦੇ ਲਈ ਪ੍ਰਾਰਥਨਾ ਯਾਤਰਾ ਦਾ ਗੀਤ ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,
ਜ਼ਬੂਰ 132 : 2 (IRVPA)
ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,
ਜ਼ਬੂਰ 132 : 3 (IRVPA)
ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
ਜ਼ਬੂਰ 132 : 4 (IRVPA)
ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
ਜ਼ਬੂਰ 132 : 5 (IRVPA)
ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!
ਜ਼ਬੂਰ 132 : 6 (IRVPA)
ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
ਜ਼ਬੂਰ 132 : 7 (IRVPA)
ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
ਜ਼ਬੂਰ 132 : 8 (IRVPA)
ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
ਜ਼ਬੂਰ 132 : 9 (IRVPA)
ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
ਜ਼ਬੂਰ 132 : 10 (IRVPA)
ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
ਜ਼ਬੂਰ 132 : 11 (IRVPA)
ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
ਜ਼ਬੂਰ 132 : 12 (IRVPA)
ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।
ਜ਼ਬੂਰ 132 : 13 (IRVPA)
ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।
ਜ਼ਬੂਰ 132 : 14 (IRVPA)
ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
ਜ਼ਬੂਰ 132 : 15 (IRVPA)
ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
ਜ਼ਬੂਰ 132 : 16 (IRVPA)
ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
ਜ਼ਬੂਰ 132 : 17 (IRVPA)
ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
ਜ਼ਬੂਰ 132 : 18 (IRVPA)
ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ* ਉਸ ਦਾ ਮੁਕਟ ਚਮਕੇਗਾ ।
❮
❯
1
2
3
4
5
6
7
8
9
10
11
12
13
14
15
16
17
18