ਜ਼ਬੂਰ 135 : 1 (IRVPA)
ਉਸਤਤ ਦਾ ਗੀਤ ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
ਜ਼ਬੂਰ 135 : 2 (IRVPA)
ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
ਜ਼ਬੂਰ 135 : 3 (IRVPA)
ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
ਜ਼ਬੂਰ 135 : 4 (IRVPA)
ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
ਜ਼ਬੂਰ 135 : 5 (IRVPA)
ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
ਜ਼ਬੂਰ 135 : 6 (IRVPA)
ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
ਜ਼ਬੂਰ 135 : 7 (IRVPA)
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
ਜ਼ਬੂਰ 135 : 8 (IRVPA)
ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
ਜ਼ਬੂਰ 135 : 9 (IRVPA)
ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
ਜ਼ਬੂਰ 135 : 10 (IRVPA)
ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
ਜ਼ਬੂਰ 135 : 11 (IRVPA)
ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
ਜ਼ਬੂਰ 135 : 12 (IRVPA)
ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
ਜ਼ਬੂਰ 135 : 13 (IRVPA)
ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
ਜ਼ਬੂਰ 135 : 14 (IRVPA)
ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
ਜ਼ਬੂਰ 135 : 15 (IRVPA)
ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
ਜ਼ਬੂਰ 135 : 16 (IRVPA)
ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
ਜ਼ਬੂਰ 135 : 17 (IRVPA)
ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
ਜ਼ਬੂਰ 135 : 18 (IRVPA)
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
ਜ਼ਬੂਰ 135 : 19 (IRVPA)
ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
ਜ਼ਬੂਰ 135 : 20 (IRVPA)
ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
ਜ਼ਬੂਰ 135 : 21 (IRVPA)
ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
❮
❯
1
2
3
4
5
6
7
8
9
10
11
12
13
14
15
16
17
18
19
20
21