ਜ਼ਬੂਰ 136 : 1 (IRVPA)
ਧੰਨਵਾਦ ਦਾ ਭਜਨ ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
ਜ਼ਬੂਰ 136 : 2 (IRVPA)
ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
ਜ਼ਬੂਰ 136 : 3 (IRVPA)
ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
ਜ਼ਬੂਰ 136 : 4 (IRVPA)
ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 5 (IRVPA)
ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 6 (IRVPA)
ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 7 (IRVPA)
ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 8 (IRVPA)
ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 9 (IRVPA)
ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 10 (IRVPA)
ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 11 (IRVPA)
ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 12 (IRVPA)
ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 13 (IRVPA)
ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 14 (IRVPA)
ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 15 (IRVPA)
ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 16 (IRVPA)
ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 17 (IRVPA)
ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 18 (IRVPA)
ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 19 (IRVPA)
ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 20 (IRVPA)
ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 21 (IRVPA)
ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 22 (IRVPA)
ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 23 (IRVPA)
ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 24 (IRVPA)
ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 25 (IRVPA)
ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 : 26 (IRVPA)
ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।

1 2 3 4 5 6 7 8 9 10 11 12 13 14 15 16 17 18 19 20 21 22 23 24 25 26