ਜ਼ਬੂਰ 137 : 1 (IRVPA)
ਗੁਲਾਮੀ ਵਿੱਚ ਇਸਰਾਏਲ ਦਾ ਵਿਰਲਾਪ ਗੀਤ ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।
ਜ਼ਬੂਰ 137 : 2 (IRVPA)
ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
ਜ਼ਬੂਰ 137 : 3 (IRVPA)
ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
ਜ਼ਬੂਰ 137 : 4 (IRVPA)
ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?
ਜ਼ਬੂਰ 137 : 5 (IRVPA)
ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
ਜ਼ਬੂਰ 137 : 6 (IRVPA)
ਮੇਰੀ ਜੀਭ ਤਾਲੂ ਨਾਲ ਜਾ ਲੱਗੇ* ਮੈਂ ਗੀਤ ਨਾ ਗਾ ਸਕਾਂ ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
ਜ਼ਬੂਰ 137 : 7 (IRVPA)
ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
ਜ਼ਬੂਰ 137 : 8 (IRVPA)
ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!
ਜ਼ਬੂਰ 137 : 9 (IRVPA)
ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।

1 2 3 4 5 6 7 8 9