ਜ਼ਬੂਰ 138 : 1 (IRVPA)
ਪਰਮੇਸ਼ੁਰ ਦੀ ਕਿਰਪਾ ਲਈ ਧੰਨਵਾਦ ਦੀ ਪ੍ਰਾਰਥਨਾ *ਦਾਊਦ ਦਾ ਭਜਨ। *ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
ਜ਼ਬੂਰ 138 : 2 (IRVPA)
ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!
ਜ਼ਬੂਰ 138 : 3 (IRVPA)
ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
ਜ਼ਬੂਰ 138 : 4 (IRVPA)
ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
ਜ਼ਬੂਰ 138 : 5 (IRVPA)
ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
ਜ਼ਬੂਰ 138 : 6 (IRVPA)
ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
ਜ਼ਬੂਰ 138 : 7 (IRVPA)
ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ* ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
ਜ਼ਬੂਰ 138 : 8 (IRVPA)
ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!

1 2 3 4 5 6 7 8