ਜ਼ਬੂਰ 139 : 1 (IRVPA)
ਪਰਮੇਸ਼ੁਰ ਦਾ ਸਿੱਧ ਗਿਆਨ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
ਜ਼ਬੂਰ 139 : 2 (IRVPA)
ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
ਜ਼ਬੂਰ 139 : 3 (IRVPA)
ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
ਜ਼ਬੂਰ 139 : 4 (IRVPA)
ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
ਜ਼ਬੂਰ 139 : 5 (IRVPA)
ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
ਜ਼ਬੂਰ 139 : 6 (IRVPA)
ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
ਜ਼ਬੂਰ 139 : 7 (IRVPA)
ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
ਜ਼ਬੂਰ 139 : 8 (IRVPA)
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
ਜ਼ਬੂਰ 139 : 9 (IRVPA)
ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
ਜ਼ਬੂਰ 139 : 10 (IRVPA)
ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
ਜ਼ਬੂਰ 139 : 11 (IRVPA)
ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
ਜ਼ਬੂਰ 139 : 12 (IRVPA)
ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
ਜ਼ਬੂਰ 139 : 13 (IRVPA)
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਜ਼ਬੂਰ 139 : 14 (IRVPA)
ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਜ਼ਬੂਰ 139 : 15 (IRVPA)
ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
ਜ਼ਬੂਰ 139 : 16 (IRVPA)
ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
ਜ਼ਬੂਰ 139 : 17 (IRVPA)
ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
ਜ਼ਬੂਰ 139 : 18 (IRVPA)
ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
ਜ਼ਬੂਰ 139 : 19 (IRVPA)
ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
ਜ਼ਬੂਰ 139 : 20 (IRVPA)
ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
ਜ਼ਬੂਰ 139 : 21 (IRVPA)
ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
ਜ਼ਬੂਰ 139 : 22 (IRVPA)
ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
ਜ਼ਬੂਰ 139 : 23 (IRVPA)
ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
ਜ਼ਬੂਰ 139 : 24 (IRVPA)
ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!
❮
❯
1
2
3
4
5
6
7
8
9
10
11
12
13
14
15
16
17
18
19
20
21
22
23
24