ਜ਼ਬੂਰ 14 : 1 (IRVPA)
ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
ਜ਼ਬੂਰ 14 : 2 (IRVPA)
ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
ਜ਼ਬੂਰ 14 : 3 (IRVPA)
ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
ਜ਼ਬੂਰ 14 : 4 (IRVPA)
ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ?
ਜ਼ਬੂਰ 14 : 5 (IRVPA)
ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ।
ਜ਼ਬੂਰ 14 : 6 (IRVPA)
ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ।
ਜ਼ਬੂਰ 14 : 7 (IRVPA)
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!
❮
❯
1
2
3
4
5
6
7