ਜ਼ਬੂਰ 140 : 1 (IRVPA)
ਰੱਖਿਆ ਦੇ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
ਜ਼ਬੂਰ 140 : 2 (IRVPA)
ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
ਜ਼ਬੂਰ 140 : 3 (IRVPA)
ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
ਜ਼ਬੂਰ 140 : 4 (IRVPA)
ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
ਜ਼ਬੂਰ 140 : 5 (IRVPA)
ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
ਜ਼ਬੂਰ 140 : 6 (IRVPA)
ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
ਜ਼ਬੂਰ 140 : 7 (IRVPA)
ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
ਜ਼ਬੂਰ 140 : 8 (IRVPA)
ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
ਜ਼ਬੂਰ 140 : 9 (IRVPA)
ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
ਜ਼ਬੂਰ 140 : 10 (IRVPA)
ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
ਜ਼ਬੂਰ 140 : 11 (IRVPA)
ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
ਜ਼ਬੂਰ 140 : 12 (IRVPA)
ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
ਜ਼ਬੂਰ 140 : 13 (IRVPA)
ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।

1 2 3 4 5 6 7 8 9 10 11 12 13