ਜ਼ਬੂਰ 142 : 1 (IRVPA)
ਸਹਾਇਤਾ ਦੇ ਲਈ ਪ੍ਰਾਰਥਨਾ ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
ਜ਼ਬੂਰ 142 : 2 (IRVPA)
ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
ਜ਼ਬੂਰ 142 : 3 (IRVPA)
ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
ਜ਼ਬੂਰ 142 : 4 (IRVPA)
ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
ਜ਼ਬੂਰ 142 : 5 (IRVPA)
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
ਜ਼ਬੂਰ 142 : 6 (IRVPA)
ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
ਜ਼ਬੂਰ 142 : 7 (IRVPA)
ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।

1 2 3 4 5 6 7