ਜ਼ਬੂਰ 144 : 1 (IRVPA)
ਜਿੱਤ ਪ੍ਰਾਪਤੀ ਲਈ ਧੰਨਵਾਦ ਦੀ ਪ੍ਰਾਰਥਨਾ *ਦਾਊਦ ਦਾ ਭਜਨ। *ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
ਜ਼ਬੂਰ 144 : 2 (IRVPA)
ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ* ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ।
ਜ਼ਬੂਰ 144 : 3 (IRVPA)
ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?
ਜ਼ਬੂਰ 144 : 4 (IRVPA)
ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ।
ਜ਼ਬੂਰ 144 : 5 (IRVPA)
ਹੇ ਯਹੋਵਾਹ, ਆਪਣੇ ਅਕਾਸ਼ਾਂ ਨੂੰ ਝੁਕਾ ਕੇ ਉਤਰ ਆ, ਪਹਾੜਾਂ ਨੂੰ ਛੂਹ ਕਿ ਧੂੰਆਂ ਨਿੱਕਲੇ!
ਜ਼ਬੂਰ 144 : 6 (IRVPA)
ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!
ਜ਼ਬੂਰ 144 : 7 (IRVPA)
ਆਪਣੇ ਹੱਥ ਉੱਪਰੋਂ ਪਸਾਰ, ਮੈਨੂੰ ਧੂ ਕੇ ਵੱਡੇ ਪਾਣੀਆਂ ਵਿੱਚੋਂ ਛੁਡਾ! ਅਰਥਾਤ ਓਪਰਿਆਂ ਦੇ ਹੱਥੋਂ,
ਜ਼ਬੂਰ 144 : 8 (IRVPA)
ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
ਜ਼ਬੂਰ 144 : 9 (IRVPA)
ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ।
ਜ਼ਬੂਰ 144 : 10 (IRVPA)
ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!
ਜ਼ਬੂਰ 144 : 11 (IRVPA)
ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।
ਜ਼ਬੂਰ 144 : 12 (IRVPA)
ਸਾਡੇ ਪੁੱਤਰ ਆਪਣੀ ਜਵਾਨੀ ਵਿੱਚ ਬੂਟਿਆਂ ਵਾਂਗੂੰ ਵਧਣ, ਅਤੇ ਸਾਡੀਆਂ ਧੀਆਂ ਖੂੰਜੇ ਦੇ ਪੱਥਰਾਂ ਦੀ ਨਿਆਈਂ ਹੋਣ, ਜਿਹੜੇ ਮਹਿਲ ਲਈ ਘੜੇ ਹੋਣ।
ਜ਼ਬੂਰ 144 : 13 (IRVPA)
ਸਾਡੇ ਖੱਤੇ ਭਾਂਤ-ਭਾਂਤ ਦੇ ਅਨਾਜ਼ ਨਾਲ ਭਰੇ ਹੋਏ ਹੋਣ, ਅਤੇ ਸਾਡੇ ਵਾੜੇ ਹਜ਼ਾਰਾਂ ਲੱਖਾਂ ਭੇਡਾਂ ਨਾਲ,
ਜ਼ਬੂਰ 144 : 14 (IRVPA)
ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,
ਜ਼ਬੂਰ 144 : 15 (IRVPA)
ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!
❮
❯
1
2
3
4
5
6
7
8
9
10
11
12
13
14
15