ਜ਼ਬੂਰ 145 : 1 (IRVPA)
ਉਸਤਤ ਦਾ ਗੀਤ *ਉਸਤਤ: ਦਾਊਦ ਦਾ ਭਜਨ। *ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
ਜ਼ਬੂਰ 145 : 2 (IRVPA)
ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
ਜ਼ਬੂਰ 145 : 3 (IRVPA)
ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ।
ਜ਼ਬੂਰ 145 : 4 (IRVPA)
ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
ਜ਼ਬੂਰ 145 : 5 (IRVPA)
ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l
ਜ਼ਬੂਰ 145 : 6 (IRVPA)
ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।
ਜ਼ਬੂਰ 145 : 7 (IRVPA)
ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
ਜ਼ਬੂਰ 145 : 8 (IRVPA)
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
ਜ਼ਬੂਰ 145 : 9 (IRVPA)
ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
ਜ਼ਬੂਰ 145 : 10 (IRVPA)
ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ।
ਜ਼ਬੂਰ 145 : 11 (IRVPA)
ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
ਜ਼ਬੂਰ 145 : 12 (IRVPA)
ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
ਜ਼ਬੂਰ 145 : 13 (IRVPA)
ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ[* ਕੁਝ ਲਿਖਤਾਂ ਵਿੱਚ ਇਹ ਵੀ ਜੋੜਿਆ ਗਿਆ ਹੈ - ਪ੍ਰਭੂ ਆਪਣੇ ਸਾਰੇ ਵਾਅਦਿਆਂ ਵਿੱਚ ਵਫ਼ਾਦਾਰ ਹੈ ਅਤੇ ਆਪਣੇ ਕੰਮਾਂ ਵਿੱਚ ਕਿਰਪਾਲੂ ਹੈ l ]।
ਜ਼ਬੂਰ 145 : 14 (IRVPA)
ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
ਜ਼ਬੂਰ 145 : 15 (IRVPA)
ਸਾਰਿਆਂ ਦੀਆਂ ਅੱਖਾਂ ਤੇਰੀ ਵੱਲ ਲੱਗੀਆਂ ਹੋਈਆਂ ਹਨ, ਅਤੇ ਤੂੰ ਵੇਲੇ ਸਿਰ ਉਨ੍ਹਾਂ ਨੂੰ ਉਨ੍ਹਾਂ ਦਾ ਭੋਜਣ ਦਿੰਦਾ ਹੈਂ।
ਜ਼ਬੂਰ 145 : 16 (IRVPA)
ਤੂੰ ਆਪਣਾ ਹੱਥ ਖੋਲ੍ਹਦਾ ਹੈਂ, ਅਤੇ ਸਾਰੇ ਜੀਆਂ ਦੀ ਇੱਛਿਆ ਨੂੰ ਪੂਰੀ ਕਰਦਾ ਹੈਂ।
ਜ਼ਬੂਰ 145 : 17 (IRVPA)
ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ।
ਜ਼ਬੂਰ 145 : 18 (IRVPA)
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
ਜ਼ਬੂਰ 145 : 19 (IRVPA)
ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
ਜ਼ਬੂਰ 145 : 20 (IRVPA)
ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
ਜ਼ਬੂਰ 145 : 21 (IRVPA)
ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!
❮
❯
1
2
3
4
5
6
7
8
9
10
11
12
13
14
15
16
17
18
19
20
21