ਜ਼ਬੂਰ 146 : 1 (IRVPA)
ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤ ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
ਜ਼ਬੂਰ 146 : 2 (IRVPA)
ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
ਜ਼ਬੂਰ 146 : 3 (IRVPA)
ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
ਜ਼ਬੂਰ 146 : 4 (IRVPA)
ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
ਜ਼ਬੂਰ 146 : 5 (IRVPA)
ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
ਜ਼ਬੂਰ 146 : 6 (IRVPA)
ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
ਜ਼ਬੂਰ 146 : 7 (IRVPA)
ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
ਜ਼ਬੂਰ 146 : 8 (IRVPA)
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
ਜ਼ਬੂਰ 146 : 9 (IRVPA)
ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
ਜ਼ਬੂਰ 146 : 10 (IRVPA)
ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!
❮
❯
1
2
3
4
5
6
7
8
9
10