ਜ਼ਬੂਰ 147 : 1 (IRVPA)
{ਸਰਬ ਸ਼ਕਤੀਮਾਨ ਪਰਮੇਸ਼ੁਰ ਦੀ ਉਸਤਤ} [PS] ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
ਜ਼ਬੂਰ 147 : 2 (IRVPA)
ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
ਜ਼ਬੂਰ 147 : 3 (IRVPA)
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਜ਼ਬੂਰ 147 : 4 (IRVPA)
ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
ਜ਼ਬੂਰ 147 : 5 (IRVPA)
ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
ਜ਼ਬੂਰ 147 : 6 (IRVPA)
ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
ਜ਼ਬੂਰ 147 : 7 (IRVPA)
ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
ਜ਼ਬੂਰ 147 : 8 (IRVPA)
ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
ਜ਼ਬੂਰ 147 : 9 (IRVPA)
ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
ਜ਼ਬੂਰ 147 : 10 (IRVPA)
ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
ਜ਼ਬੂਰ 147 : 11 (IRVPA)
ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
ਜ਼ਬੂਰ 147 : 12 (IRVPA)
ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
ਜ਼ਬੂਰ 147 : 13 (IRVPA)
ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
ਜ਼ਬੂਰ 147 : 14 (IRVPA)
ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
ਜ਼ਬੂਰ 147 : 15 (IRVPA)
ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
ਜ਼ਬੂਰ 147 : 16 (IRVPA)
ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
ਜ਼ਬੂਰ 147 : 17 (IRVPA)
ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
ਜ਼ਬੂਰ 147 : 18 (IRVPA)
ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
ਜ਼ਬੂਰ 147 : 19 (IRVPA)
ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
ਜ਼ਬੂਰ 147 : 20 (IRVPA)
ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ! [PE]

1 2 3 4 5 6 7 8 9 10 11 12 13 14 15 16 17 18 19 20

BG:

Opacity:

Color:


Size:


Font: