ਜ਼ਬੂਰ 149 : 1 (IRVPA)
ਇਸਰਾਏਲ ਪਰਮੇਸ਼ੁਰ ਦੀ ਉਸਤਤ ਕਰੇ ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ!
ਜ਼ਬੂਰ 149 : 2 (IRVPA)
ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।
ਜ਼ਬੂਰ 149 : 3 (IRVPA)
ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
ਜ਼ਬੂਰ 149 : 4 (IRVPA)
ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ,
ਜ਼ਬੂਰ 149 : 5 (IRVPA)
ਸੰਤ* ਪਵਿੱਤਰ ਲੋਕ ਮਹਿਮਾ † ਜਿੱਤ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
ਜ਼ਬੂਰ 149 : 6 (IRVPA)
ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,
ਜ਼ਬੂਰ 149 : 7 (IRVPA)
ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,
ਜ਼ਬੂਰ 149 : 8 (IRVPA)
ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
ਜ਼ਬੂਰ 149 : 9 (IRVPA)
ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
❮
❯
1
2
3
4
5
6
7
8
9