ਜ਼ਬੂਰ 17 : 1 (IRVPA)
ਅੱਤਿਆਚਾਰੀ ਤੋਂ ਬਚਾਉਣ ਲਈ ਪ੍ਰਾਰਥਨਾ *ਦਾਊਦ ਦੀ ਪ੍ਰਾਰਥਨਾ। *ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
ਜ਼ਬੂਰ 17 : 2 (IRVPA)
ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ।
ਜ਼ਬੂਰ 17 : 3 (IRVPA)
ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।
ਜ਼ਬੂਰ 17 : 4 (IRVPA)
ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
ਜ਼ਬੂਰ 17 : 5 (IRVPA)
ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
ਜ਼ਬੂਰ 17 : 6 (IRVPA)
ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
ਜ਼ਬੂਰ 17 : 7 (IRVPA)
ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
ਜ਼ਬੂਰ 17 : 8 (IRVPA)
ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
ਜ਼ਬੂਰ 17 : 9 (IRVPA)
ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
ਜ਼ਬੂਰ 17 : 10 (IRVPA)
ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
ਜ਼ਬੂਰ 17 : 11 (IRVPA)
ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
ਜ਼ਬੂਰ 17 : 12 (IRVPA)
ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।
ਜ਼ਬੂਰ 17 : 13 (IRVPA)
ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
ਜ਼ਬੂਰ 17 : 14 (IRVPA)
ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
ਜ਼ਬੂਰ 17 : 15 (IRVPA)
ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
❮
❯
1
2
3
4
5
6
7
8
9
10
11
12
13
14
15