ਜ਼ਬੂਰ 2 : 1 (IRVPA)
ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਰਾਜਾ ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
ਜ਼ਬੂਰ 2 : 2 (IRVPA)
ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
ਜ਼ਬੂਰ 2 : 3 (IRVPA)
ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
ਜ਼ਬੂਰ 2 : 4 (IRVPA)
ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
ਜ਼ਬੂਰ 2 : 5 (IRVPA)
ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
ਜ਼ਬੂਰ 2 : 6 (IRVPA)
ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
ਜ਼ਬੂਰ 2 : 7 (IRVPA)
ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
ਜ਼ਬੂਰ 2 : 8 (IRVPA)
ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
ਜ਼ਬੂਰ 2 : 9 (IRVPA)
ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
ਜ਼ਬੂਰ 2 : 10 (IRVPA)
ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
ਜ਼ਬੂਰ 2 : 11 (IRVPA)
ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
ਜ਼ਬੂਰ 2 : 12 (IRVPA)
ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।
❮
❯
1
2
3
4
5
6
7
8
9
10
11
12