ਜ਼ਬੂਰ 21 : 1 (IRVPA)
ਜਿੱਤ ਪਾਉਣ ਉੱਤੇ ਸਤੂਤੀਗਾਨ *ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। *ਹੇ ਯਹੋਵਾਹ, ਤੇਰੀ ਸਮਰੱਥਾ ਵਿੱਚ ਪਾਤਸ਼ਾਹ ਅਨੰਦ ਹੋਵੇਗਾ, ਅਤੇ ਤੇਰੀ ਫ਼ਤਹ ਵਿੱਚ ਬਹੁਤ ਮਗਨ ਹੋਵੇਗਾ!
ਜ਼ਬੂਰ 21 : 2 (IRVPA)
ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
ਜ਼ਬੂਰ 21 : 3 (IRVPA)
ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
ਜ਼ਬੂਰ 21 : 4 (IRVPA)
ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
ਜ਼ਬੂਰ 21 : 5 (IRVPA)
ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।
ਜ਼ਬੂਰ 21 : 6 (IRVPA)
ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
ਜ਼ਬੂਰ 21 : 7 (IRVPA)
ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
ਜ਼ਬੂਰ 21 : 8 (IRVPA)
ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
ਜ਼ਬੂਰ 21 : 9 (IRVPA)
ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
ਜ਼ਬੂਰ 21 : 10 (IRVPA)
ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,
ਜ਼ਬੂਰ 21 : 11 (IRVPA)
ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,
ਜ਼ਬੂਰ 21 : 12 (IRVPA)
ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਤੀਰ ਚਿੱਲੇ ਚੜਾ ਦੇਵੇਂਗਾ।
ਜ਼ਬੂਰ 21 : 13 (IRVPA)
ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।

1 2 3 4 5 6 7 8 9 10 11 12 13