ਜ਼ਬੂਰ 22 : 1 (IRVPA)
ਮਨੋਵਿਰਤੀ ਦੀ ਪੁਕਾਰ ਅਤੇ ਸਤੂਤੀਗਾਨ *ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। *ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
ਜ਼ਬੂਰ 22 : 2 (IRVPA)
ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
ਜ਼ਬੂਰ 22 : 3 (IRVPA)
ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
ਜ਼ਬੂਰ 22 : 4 (IRVPA)
ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
ਜ਼ਬੂਰ 22 : 5 (IRVPA)
ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
ਜ਼ਬੂਰ 22 : 6 (IRVPA)
ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
ਜ਼ਬੂਰ 22 : 7 (IRVPA)
ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
ਜ਼ਬੂਰ 22 : 8 (IRVPA)
“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
ਜ਼ਬੂਰ 22 : 9 (IRVPA)
ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
ਜ਼ਬੂਰ 22 : 10 (IRVPA)
ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
ਜ਼ਬੂਰ 22 : 11 (IRVPA)
ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
ਜ਼ਬੂਰ 22 : 12 (IRVPA)
ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
ਜ਼ਬੂਰ 22 : 13 (IRVPA)
ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
ਜ਼ਬੂਰ 22 : 14 (IRVPA)
ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
ਜ਼ਬੂਰ 22 : 15 (IRVPA)
ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
ਜ਼ਬੂਰ 22 : 16 (IRVPA)
ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
ਜ਼ਬੂਰ 22 : 17 (IRVPA)
ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
ਜ਼ਬੂਰ 22 : 18 (IRVPA)
ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
ਜ਼ਬੂਰ 22 : 19 (IRVPA)
ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
ਜ਼ਬੂਰ 22 : 20 (IRVPA)
ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
ਜ਼ਬੂਰ 22 : 21 (IRVPA)
ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l
ਜ਼ਬੂਰ 22 : 22 (IRVPA)
ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
ਜ਼ਬੂਰ 22 : 23 (IRVPA)
ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,
ਜ਼ਬੂਰ 22 : 24 (IRVPA)
ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
ਜ਼ਬੂਰ 22 : 25 (IRVPA)
ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
ਜ਼ਬੂਰ 22 : 26 (IRVPA)
ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!
ਜ਼ਬੂਰ 22 : 27 (IRVPA)
ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
ਜ਼ਬੂਰ 22 : 28 (IRVPA)
ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
ਜ਼ਬੂਰ 22 : 29 (IRVPA)
ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।
ਜ਼ਬੂਰ 22 : 30 (IRVPA)
ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
ਜ਼ਬੂਰ 22 : 31 (IRVPA)
ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31