ਜ਼ਬੂਰ 23 : 1 (IRVPA)
ਯਹੋਵਾਹ ਮੇਰਾ ਚਰਵਾਹਾ *ਦਾਊਦ ਦਾ ਭਜਨ। *ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
ਜ਼ਬੂਰ 23 : 2 (IRVPA)
ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
ਜ਼ਬੂਰ 23 : 3 (IRVPA)
ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
ਜ਼ਬੂਰ 23 : 4 (IRVPA)
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਜ਼ਬੂਰ 23 : 5 (IRVPA)
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
ਜ਼ਬੂਰ 23 : 6 (IRVPA)
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

1 2 3 4 5 6