ਜ਼ਬੂਰ 24 : 1 (IRVPA)
ਮਹਿਮਾਮਈ ਰਾਜਾ *ਦਾਊਦ ਦਾ ਭਜਨ। *ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
ਜ਼ਬੂਰ 24 : 2 (IRVPA)
ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
ਜ਼ਬੂਰ 24 : 3 (IRVPA)
ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
ਜ਼ਬੂਰ 24 : 4 (IRVPA)
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
ਜ਼ਬੂਰ 24 : 5 (IRVPA)
ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
ਜ਼ਬੂਰ 24 : 6 (IRVPA)
ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
ਜ਼ਬੂਰ 24 : 7 (IRVPA)
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
ਜ਼ਬੂਰ 24 : 8 (IRVPA)
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
ਜ਼ਬੂਰ 24 : 9 (IRVPA)
ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
ਜ਼ਬੂਰ 24 : 10 (IRVPA)
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।

1 2 3 4 5 6 7 8 9 10