ਜ਼ਬੂਰ 25 : 1 (IRVPA)
ਅਗਵਾਈ ਅਤੇ ਰੱਖਿਆ ਲਈ ਪ੍ਰਾਰਥਨਾ *ਦਾਊਦ ਦਾ ਭਜਨ। *ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
ਜ਼ਬੂਰ 25 : 2 (IRVPA)
ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
ਜ਼ਬੂਰ 25 : 3 (IRVPA)
ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
ਜ਼ਬੂਰ 25 : 4 (IRVPA)
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
ਜ਼ਬੂਰ 25 : 5 (IRVPA)
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਜ਼ਬੂਰ 25 : 6 (IRVPA)
ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
ਜ਼ਬੂਰ 25 : 7 (IRVPA)
ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
ਜ਼ਬੂਰ 25 : 8 (IRVPA)
ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
ਜ਼ਬੂਰ 25 : 9 (IRVPA)
ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਜ਼ਬੂਰ 25 : 10 (IRVPA)
ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
ਜ਼ਬੂਰ 25 : 11 (IRVPA)
ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
ਜ਼ਬੂਰ 25 : 12 (IRVPA)
ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
ਜ਼ਬੂਰ 25 : 13 (IRVPA)
ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
ਜ਼ਬੂਰ 25 : 14 (IRVPA)
ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
ਜ਼ਬੂਰ 25 : 15 (IRVPA)
ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
ਜ਼ਬੂਰ 25 : 16 (IRVPA)
ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
ਜ਼ਬੂਰ 25 : 17 (IRVPA)
ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
ਜ਼ਬੂਰ 25 : 18 (IRVPA)
ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
ਜ਼ਬੂਰ 25 : 19 (IRVPA)
ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
ਜ਼ਬੂਰ 25 : 20 (IRVPA)
ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
ਜ਼ਬੂਰ 25 : 21 (IRVPA)
ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਜ਼ਬੂਰ 25 : 22 (IRVPA)
ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!
❮
❯
1
2
3
4
5
6
7
8
9
10
11
12
13
14
15
16
17
18
19
20
21
22