ਜ਼ਬੂਰ 26 : 1 (IRVPA)
ਇੱਕ ਖਰੇ ਵਿਅਕਤੀ ਦੀ ਪ੍ਰਾਰਥਨਾ *ਦਾਊਦ ਦਾ ਭਜਨ। *ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।
ਜ਼ਬੂਰ 26 : 2 (IRVPA)
ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,
ਜ਼ਬੂਰ 26 : 3 (IRVPA)
ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
ਜ਼ਬੂਰ 26 : 4 (IRVPA)
ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
ਜ਼ਬੂਰ 26 : 5 (IRVPA)
ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
ਜ਼ਬੂਰ 26 : 6 (IRVPA)
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
ਜ਼ਬੂਰ 26 : 7 (IRVPA)
ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
ਜ਼ਬੂਰ 26 : 8 (IRVPA)
ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
ਜ਼ਬੂਰ 26 : 9 (IRVPA)
ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
ਜ਼ਬੂਰ 26 : 10 (IRVPA)
ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
ਜ਼ਬੂਰ 26 : 11 (IRVPA)
ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
ਜ਼ਬੂਰ 26 : 12 (IRVPA)
ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।
❮
❯
1
2
3
4
5
6
7
8
9
10
11
12