ਜ਼ਬੂਰ 27 : 1 (IRVPA)
{ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ} [PS] ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
ਜ਼ਬੂਰ 27 : 2 (IRVPA)
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਜ਼ਬੂਰ 27 : 3 (IRVPA)
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
ਜ਼ਬੂਰ 27 : 4 (IRVPA)
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
ਜ਼ਬੂਰ 27 : 5 (IRVPA)
ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
ਜ਼ਬੂਰ 27 : 6 (IRVPA)
ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
ਜ਼ਬੂਰ 27 : 7 (IRVPA)
ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।
ਜ਼ਬੂਰ 27 : 8 (IRVPA)
“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
ਜ਼ਬੂਰ 27 : 9 (IRVPA)
ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
ਜ਼ਬੂਰ 27 : 10 (IRVPA)
ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।
ਜ਼ਬੂਰ 27 : 11 (IRVPA)
ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
ਜ਼ਬੂਰ 27 : 12 (IRVPA)
ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
ਜ਼ਬੂਰ 27 : 13 (IRVPA)
ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l
ਜ਼ਬੂਰ 27 : 14 (IRVPA)
ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ! [PE]

1 2 3 4 5 6 7 8 9 10 11 12 13 14

BG:

Opacity:

Color:


Size:


Font: