ਜ਼ਬੂਰ 29 : 1 (IRVPA)
ਤੂਫ਼ਾਨ ਦੇ ਵਿੱਚ ਪਰਮੇਸ਼ੁਰ ਦੀ ਅਵਾਜ਼ *ਦਾਊਦ ਦਾ ਭਜਨ। *ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।
ਜ਼ਬੂਰ 29 : 2 (IRVPA)
ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
ਜ਼ਬੂਰ 29 : 3 (IRVPA)
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।
ਜ਼ਬੂਰ 29 : 4 (IRVPA)
ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
ਜ਼ਬੂਰ 29 : 5 (IRVPA)
ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!
ਜ਼ਬੂਰ 29 : 6 (IRVPA)
ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।
ਜ਼ਬੂਰ 29 : 7 (IRVPA)
ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,
ਜ਼ਬੂਰ 29 : 8 (IRVPA)
ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
ਜ਼ਬੂਰ 29 : 9 (IRVPA)
ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”
ਜ਼ਬੂਰ 29 : 10 (IRVPA)
ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
ਜ਼ਬੂਰ 29 : 11 (IRVPA)
ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।

1 2 3 4 5 6 7 8 9 10 11