ਜ਼ਬੂਰ 3 : 1 (IRVPA)
ਸਹਾਇਤਾ ਦੇ ਲਈ ਸਵੇਰ ਦੀ ਪ੍ਰਾਰਥਨਾ *ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। *ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
ਜ਼ਬੂਰ 3 : 2 (IRVPA)
ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।
ਜ਼ਬੂਰ 3 : 3 (IRVPA)
ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
ਜ਼ਬੂਰ 3 : 4 (IRVPA)
ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
ਜ਼ਬੂਰ 3 : 5 (IRVPA)
ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
ਜ਼ਬੂਰ 3 : 6 (IRVPA)
ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
ਜ਼ਬੂਰ 3 : 7 (IRVPA)
ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
ਜ਼ਬੂਰ 3 : 8 (IRVPA)
ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

1 2 3 4 5 6 7 8