ਜ਼ਬੂਰ 30 : 1 (IRVPA)
ਧੰਨਵਾਦ ਦੀ ਪ੍ਰਾਰਥਨਾ *ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। *ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
ਜ਼ਬੂਰ 30 : 2 (IRVPA)
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
ਜ਼ਬੂਰ 30 : 3 (IRVPA)
ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।
ਜ਼ਬੂਰ 30 : 4 (IRVPA)
ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
ਜ਼ਬੂਰ 30 : 5 (IRVPA)
ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
ਜ਼ਬੂਰ 30 : 6 (IRVPA)
ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
ਜ਼ਬੂਰ 30 : 7 (IRVPA)
ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
ਜ਼ਬੂਰ 30 : 8 (IRVPA)
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
ਜ਼ਬੂਰ 30 : 9 (IRVPA)
ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
ਜ਼ਬੂਰ 30 : 10 (IRVPA)
ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
ਜ਼ਬੂਰ 30 : 11 (IRVPA)
ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l
ਜ਼ਬੂਰ 30 : 12 (IRVPA)
ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

1 2 3 4 5 6 7 8 9 10 11 12