ਜ਼ਬੂਰ 32 : 1 (IRVPA)
ਮਾਫ਼ੀ ਪਾਉਣ ਦੀ ਬਰਕਤ *ਦਾਊਦ ਦਾ ਭਜਨ। ਮਸ਼ਕੀਲ। *ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।
ਜ਼ਬੂਰ 32 : 2 (IRVPA)
ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
ਜ਼ਬੂਰ 32 : 3 (IRVPA)
ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
ਜ਼ਬੂਰ 32 : 4 (IRVPA)
ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
ਜ਼ਬੂਰ 32 : 5 (IRVPA)
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
ਜ਼ਬੂਰ 32 : 6 (IRVPA)
ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
ਜ਼ਬੂਰ 32 : 7 (IRVPA)
ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
ਜ਼ਬੂਰ 32 : 8 (IRVPA)
ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
ਜ਼ਬੂਰ 32 : 9 (IRVPA)
ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
ਜ਼ਬੂਰ 32 : 10 (IRVPA)
ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।
ਜ਼ਬੂਰ 32 : 11 (IRVPA)
ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ!

1 2 3 4 5 6 7 8 9 10 11