ਜ਼ਬੂਰ 33 : 1 (IRVPA)
ਸਤੂਤੀ ਦਾ ਗੀਤ ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
ਜ਼ਬੂਰ 33 : 2 (IRVPA)
ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।
ਜ਼ਬੂਰ 33 : 3 (IRVPA)
ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
ਜ਼ਬੂਰ 33 : 4 (IRVPA)
ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
ਜ਼ਬੂਰ 33 : 5 (IRVPA)
ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
ਜ਼ਬੂਰ 33 : 6 (IRVPA)
ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
ਜ਼ਬੂਰ 33 : 7 (IRVPA)
ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
ਜ਼ਬੂਰ 33 : 8 (IRVPA)
ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
ਜ਼ਬੂਰ 33 : 9 (IRVPA)
ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
ਜ਼ਬੂਰ 33 : 10 (IRVPA)
ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
ਜ਼ਬੂਰ 33 : 11 (IRVPA)
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
ਜ਼ਬੂਰ 33 : 12 (IRVPA)
ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
ਜ਼ਬੂਰ 33 : 13 (IRVPA)
ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
ਜ਼ਬੂਰ 33 : 14 (IRVPA)
ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
ਜ਼ਬੂਰ 33 : 15 (IRVPA)
ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
ਜ਼ਬੂਰ 33 : 16 (IRVPA)
ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
ਜ਼ਬੂਰ 33 : 17 (IRVPA)
ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
ਜ਼ਬੂਰ 33 : 18 (IRVPA)
ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
ਜ਼ਬੂਰ 33 : 19 (IRVPA)
ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
ਜ਼ਬੂਰ 33 : 20 (IRVPA)
ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
ਜ਼ਬੂਰ 33 : 21 (IRVPA)
ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
ਜ਼ਬੂਰ 33 : 22 (IRVPA)
ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।
❮
❯
1
2
3
4
5
6
7
8
9
10
11
12
13
14
15
16
17
18
19
20
21
22