ਜ਼ਬੂਰ 34 : 1 (IRVPA)
{ਪਰਮੇਸ਼ੁਰ ਦੀ ਭਲਾਈ ਲਈ ਉਸ ਦੀ ਸਤੂਤੀ} [PS] ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
ਜ਼ਬੂਰ 34 : 2 (IRVPA)
ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
ਜ਼ਬੂਰ 34 : 3 (IRVPA)
ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
ਜ਼ਬੂਰ 34 : 4 (IRVPA)
ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
ਜ਼ਬੂਰ 34 : 5 (IRVPA)
ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
ਜ਼ਬੂਰ 34 : 6 (IRVPA)
ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
ਜ਼ਬੂਰ 34 : 7 (IRVPA)
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
ਜ਼ਬੂਰ 34 : 8 (IRVPA)
ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਜ਼ਬੂਰ 34 : 9 (IRVPA)
ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
ਜ਼ਬੂਰ 34 : 10 (IRVPA)
ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
ਜ਼ਬੂਰ 34 : 11 (IRVPA)
ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
ਜ਼ਬੂਰ 34 : 12 (IRVPA)
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
ਜ਼ਬੂਰ 34 : 13 (IRVPA)
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
ਜ਼ਬੂਰ 34 : 14 (IRVPA)
ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
ਜ਼ਬੂਰ 34 : 15 (IRVPA)
ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
ਜ਼ਬੂਰ 34 : 16 (IRVPA)
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
ਜ਼ਬੂਰ 34 : 17 (IRVPA)
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
ਜ਼ਬੂਰ 34 : 18 (IRVPA)
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਜ਼ਬੂਰ 34 : 19 (IRVPA)
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
ਜ਼ਬੂਰ 34 : 20 (IRVPA)
ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
ਜ਼ਬੂਰ 34 : 21 (IRVPA)
ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
ਜ਼ਬੂਰ 34 : 22 (IRVPA)
ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ। [PE]
❮
❯