ਜ਼ਬੂਰ 36 : 1 (IRVPA)
ਮਨੁੱਖ ਦੀ ਦੁਸ਼ਟਤਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ। *ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,
ਜ਼ਬੂਰ 36 : 2 (IRVPA)
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
ਜ਼ਬੂਰ 36 : 3 (IRVPA)
ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ।
ਜ਼ਬੂਰ 36 : 4 (IRVPA)
ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।
ਜ਼ਬੂਰ 36 : 5 (IRVPA)
ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
ਜ਼ਬੂਰ 36 : 6 (IRVPA)
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
ਜ਼ਬੂਰ 36 : 7 (IRVPA)
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
ਜ਼ਬੂਰ 36 : 8 (IRVPA)
ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
ਜ਼ਬੂਰ 36 : 9 (IRVPA)
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
ਜ਼ਬੂਰ 36 : 10 (IRVPA)
ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
ਜ਼ਬੂਰ 36 : 11 (IRVPA)
ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ।
ਜ਼ਬੂਰ 36 : 12 (IRVPA)
ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।

1 2 3 4 5 6 7 8 9 10 11 12