ਜ਼ਬੂਰ 37 : 1 (IRVPA)
ਕੁਧਰਮੀਆਂ ਦਾ ਅੰਤ ਅਤੇ ਧਰਮੀਆਂ ਦਾ ਅੰਤ *ਦਾਊਦ ਦਾ ਭਜਨ। *ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।
ਜ਼ਬੂਰ 37 : 2 (IRVPA)
ਓਹ ਤਾਂ ਘਾਹ ਵਾਂਗੂੰ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਗੂੰ ਮੁਰਝਾ ਜਾਣਗੇ।
ਜ਼ਬੂਰ 37 : 3 (IRVPA)
ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।
ਜ਼ਬੂਰ 37 : 4 (IRVPA)
ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ਜ਼ਬੂਰ 37 : 5 (IRVPA)
ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਜ਼ਬੂਰ 37 : 6 (IRVPA)
ਉਹ ਤੇਰੇ ਧਰਮ ਨੂੰ ਚਾਨਣ ਵਾਂਗੂੰ ਅਤੇ ਤੇਰੇ ਨਿਆਂ ਨੂੰ ਦੁਪਹਿਰ ਵਾਂਗੂੰ ਪ੍ਰਕਾਸ਼ਮਾਨ ਕਰੇਗਾ।
ਜ਼ਬੂਰ 37 : 7 (IRVPA)
ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਜ਼ਬੂਰ 37 : 8 (IRVPA)
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
ਜ਼ਬੂਰ 37 : 9 (IRVPA)
ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।
ਜ਼ਬੂਰ 37 : 10 (IRVPA)
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਕਿ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੇ ਨਿਵਾਸ ਨੂੰ ਧਿਆਨ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।
ਜ਼ਬੂਰ 37 : 11 (IRVPA)
ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
ਜ਼ਬੂਰ 37 : 12 (IRVPA)
ਦੁਸ਼ਟ ਧਰਮੀ ਦੇ ਵਿਰੁੱਧ ਮਤਾ ਪਕਾਉਂਦਾ ਹੈ, ਅਤੇ ਉਹ ਦੇ ਉੱਤੇ ਆਪਣੇ ਦੰਦ ਕਰੀਚਦਾ ਹੈ।
ਜ਼ਬੂਰ 37 : 13 (IRVPA)
ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।
ਜ਼ਬੂਰ 37 : 14 (IRVPA)
ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
ਜ਼ਬੂਰ 37 : 15 (IRVPA)
ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।
ਜ਼ਬੂਰ 37 : 16 (IRVPA)
ਧਰਮੀ ਦਾ ਥੋੜਾ ਕਈਆਂ ਦੁਸ਼ਟਾਂ ਦੇ ਬਹੁਤੇ ਨਾਲੋਂ ਵੀ ਚੰਗਾ ਹੈ।
ਜ਼ਬੂਰ 37 : 17 (IRVPA)
ਦੁਸ਼ਟਾਂ ਦੀਆਂ ਬਾਹਾਂ ਤਾਂ ਭੰਨੀਆਂ ਜਾਣਗੀਆਂ, ਪਰ ਧਰਮੀਆਂ ਨੂੰ ਯਹੋਵਾਹ ਸੰਭਾਲਦਾ ਹੈ।
ਜ਼ਬੂਰ 37 : 18 (IRVPA)
ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
ਜ਼ਬੂਰ 37 : 19 (IRVPA)
ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
ਜ਼ਬੂਰ 37 : 20 (IRVPA)
ਦੁਸ਼ਟ ਨਾਸ ਹੋ ਜਾਣਗੇ, ਅਤੇ ਯਹੋਵਾਹ ਦੇ ਵੈਰੀ ਮੈਦਾਨ ਦੀ ਘਾਹ ਵਰਗੇ ਹੋਣਗੇ, ਉਹ ਮਿਟ ਜਾਣਗੇ ਸਗੋਂ ਧੂੰਏਂ ਵਾਂਗੂੰ ਮਿਟ ਜਾਣਗੇ।
ਜ਼ਬੂਰ 37 : 21 (IRVPA)
ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।
ਜ਼ਬੂਰ 37 : 22 (IRVPA)
ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
ਜ਼ਬੂਰ 37 : 23 (IRVPA)
ਮਨੁੱਖ ਦੀ ਚਾਲ ਯਹੋਵਾਹ ਵੱਲੋਂ ਦ੍ਰਿੜ੍ਹ ਹੁੰਦੀ ਹੈ, ਅਤੇ ਉਸ ਦੇ ਰਾਹ ਤੋਂ ਉਹ ਪਰਸੰਨ ਰਹਿੰਦਾ ਹੈ।
ਜ਼ਬੂਰ 37 : 24 (IRVPA)
ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।
ਜ਼ਬੂਰ 37 : 25 (IRVPA)
ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।
ਜ਼ਬੂਰ 37 : 26 (IRVPA)
ਉਹ ਸਾਰਾ ਦਿਨ ਦਯਾ ਕਰਦਾ ਅਤੇ ਉਧਾਰ ਦਿੰਦਾ ਹੈ, ਉਸ ਦੀ ਅੰਸ ਮੁਬਾਰਕ ਹੈ।
ਜ਼ਬੂਰ 37 : 27 (IRVPA)
ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ।
ਜ਼ਬੂਰ 37 : 28 (IRVPA)
ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
ਜ਼ਬੂਰ 37 : 29 (IRVPA)
ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
ਜ਼ਬੂਰ 37 : 30 (IRVPA)
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
ਜ਼ਬੂਰ 37 : 31 (IRVPA)
ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
ਜ਼ਬੂਰ 37 : 32 (IRVPA)
ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।
ਜ਼ਬੂਰ 37 : 33 (IRVPA)
ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ।
ਜ਼ਬੂਰ 37 : 34 (IRVPA)
ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
ਜ਼ਬੂਰ 37 : 35 (IRVPA)
ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ* ਲਬਾਨੋਨ ਦੇਸ਼ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।
ਜ਼ਬੂਰ 37 : 36 (IRVPA)
ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
ਜ਼ਬੂਰ 37 : 37 (IRVPA)
ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
ਜ਼ਬੂਰ 37 : 38 (IRVPA)
ਪਰ ਅਪਰਾਧੀ ਇਕੱਠੇ ਹੀ ਨਾਸ ਹੋ ਜਾਣਗੇ, ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ!
ਜ਼ਬੂਰ 37 : 39 (IRVPA)
ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
ਜ਼ਬੂਰ 37 : 40 (IRVPA)
ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40