ਜ਼ਬੂਰ 38 : 1 (IRVPA)
{ਪੀੜਤ ਮਨੁੱਖ ਦੀ ਪ੍ਰਾਰਥਨਾ} [PS] ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
ਜ਼ਬੂਰ 38 : 2 (IRVPA)
ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
ਜ਼ਬੂਰ 38 : 3 (IRVPA)
ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
ਜ਼ਬੂਰ 38 : 4 (IRVPA)
ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
ਜ਼ਬੂਰ 38 : 5 (IRVPA)
ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
ਜ਼ਬੂਰ 38 : 6 (IRVPA)
ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
ਜ਼ਬੂਰ 38 : 7 (IRVPA)
ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
ਜ਼ਬੂਰ 38 : 8 (IRVPA)
ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
ਜ਼ਬੂਰ 38 : 9 (IRVPA)
ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
ਜ਼ਬੂਰ 38 : 10 (IRVPA)
ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
ਜ਼ਬੂਰ 38 : 11 (IRVPA)
ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
ਜ਼ਬੂਰ 38 : 12 (IRVPA)
ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
ਜ਼ਬੂਰ 38 : 13 (IRVPA)
ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
ਜ਼ਬੂਰ 38 : 14 (IRVPA)
ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
ਜ਼ਬੂਰ 38 : 15 (IRVPA)
ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
ਜ਼ਬੂਰ 38 : 16 (IRVPA)
ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
ਜ਼ਬੂਰ 38 : 17 (IRVPA)
ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
ਜ਼ਬੂਰ 38 : 18 (IRVPA)
ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
ਜ਼ਬੂਰ 38 : 19 (IRVPA)
ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
ਜ਼ਬੂਰ 38 : 20 (IRVPA)
ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
ਜ਼ਬੂਰ 38 : 21 (IRVPA)
ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
ਜ਼ਬੂਰ 38 : 22 (IRVPA)
ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ! [PE]

1 2 3 4 5 6 7 8 9 10 11 12 13 14 15 16 17 18 19 20 21 22

BG:

Opacity:

Color:


Size:


Font: