ਜ਼ਬੂਰ 43 : 1 (IRVPA)
ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
ਜ਼ਬੂਰ 43 : 2 (IRVPA)
ਕਿਉਂ ਜੋ ਮੇਰੀ ਪਨਾਹ ਦਾ ਪਰਮੇਸ਼ੁਰ ਤੂੰ ਹੀ ਹੈਂ, ਤੂੰ ਮੈਨੂੰ ਕਿਉਂ ਤਿਆਗ ਦਿੱਤਾ ਹੈਂ? ਮੈ ਕਿਉਂ ਵੈਰੀ ਦੇ ਅਨ੍ਹੇਰ ਦੇ ਮਾਰੇ ਵਿਰਲਾਪ ਕਰਦਾ ਫਿਰਦਾ ਹਾਂ?
ਜ਼ਬੂਰ 43 : 3 (IRVPA)
ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।
ਜ਼ਬੂਰ 43 : 4 (IRVPA)
ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
ਜ਼ਬੂਰ 43 : 5 (IRVPA)
ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ। [PE]

1 2 3 4 5

BG:

Opacity:

Color:


Size:


Font: