ਜ਼ਬੂਰ 44 : 1 (IRVPA)
{ਪਿੱਛਲੇ ਸਮੇਂ ਦਾ ਛੁਟਕਾਰਾ ਅਤੇ ਵਰਤਮਾਨ ਸਮੇਂ ਦਾ ਸੰਕਟ} [PS] ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪੁਰਖਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ।
ਜ਼ਬੂਰ 44 : 2 (IRVPA)
ਤੂੰ ਆਪਣੇ ਹੱਥ ਨਾਲ ਪਰਾਈਆਂ ਕੌਮਾਂ ਨੂੰ ਪੁੱਟ ਦਿੱਤਾ, ਪਰ ਉਨ੍ਹਾਂ ਨੂੰ ਲਾਇਆ। ਤੂੰ ਉੱਮਤਾਂ ਨੂੰ ਦੁੱਖ ਦਿੱਤਾ, ਪਰ ਉਨ੍ਹਾਂ ਨੂੰ ਫੈਲਾ ਦਿੱਤਾ।
ਜ਼ਬੂਰ 44 : 3 (IRVPA)
ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
ਜ਼ਬੂਰ 44 : 4 (IRVPA)
ਹੇ ਪਰਮੇਸ਼ੁਰ, ਤੂੰ ਹੀ ਮੇਰਾ ਪਾਤਸ਼ਾਹ ਹੈਂ, ਯਾਕੂਬ ਲਈ ਜਿੱਤਾਂ ਦਾ ਹੁਕਮ ਕਰ!
ਜ਼ਬੂਰ 44 : 5 (IRVPA)
ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
ਜ਼ਬੂਰ 44 : 6 (IRVPA)
ਕਿਉਂ ਜੋ ਮੈਂ ਆਪਣੇ ਧਣੁੱਖ ਉੱਤੇ ਭਰੋਸਾ ਨਾ ਰੱਖਾਂਗਾ, ਨਾ ਮੇਰੀ ਤਲਵਾਰ ਮੈਨੂੰ ਬਚਾਵੇਗੀ,
ਜ਼ਬੂਰ 44 : 7 (IRVPA)
ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।
ਜ਼ਬੂਰ 44 : 8 (IRVPA)
ਸਾਰੇ ਦਿਨ ਅਸੀਂ ਪਰਮੇਸ਼ੁਰ ਵਿੱਚ ਮਗਨ ਹੁੰਦੇ ਹਾਂ, ਅਤੇ ਅਸੀਂ ਸਦਾ ਤੇਰੇ ਨਾਮ ਦਾ ਧੰਨਵਾਦ ਕਰਾਂਗੇ। ਸਲਹ।
ਜ਼ਬੂਰ 44 : 9 (IRVPA)
ਪਰ ਤੂੰ ਸਾਨੂੰ ਤਿਆਗਿਆ ਅਤੇ ਬੇਪਤ ਕੀਤਾ ਹੈ, ਅਤੇ ਸਾਡੀਆਂ ਸੈਨਾਂ ਨਾਲ ਨਹੀਂ ਚੱਲਦਾ।
ਜ਼ਬੂਰ 44 : 10 (IRVPA)
ਤੂੰ ਵਿਰੋਧੀਆਂ ਦੇ ਸਾਹਮਣਿਓਂ ਸਾਨੂੰ ਪਿਛਾਂਹ ਹਟਾਉਂਦਾ ਹੈਂ, ਅਤੇ ਸਾਡੇ ਈਰਖਾ ਕਰਨ ਵਾਲੇ ਆਪਣੇ ਲਈ ਲੁੱਟ ਮਾਰ ਕਰਦੇ ਹਨ।
ਜ਼ਬੂਰ 44 : 11 (IRVPA)
ਤੂੰ ਸਾਨੂੰ ਖਾਧੀਆਂ ਜਾਣ ਵਾਲੀਆਂ ਭੇਡਾਂ ਵਾਂਗੂੰ ਬਣਾਉਂਦਾ ਹੈ, ਅਤੇ ਪਰਾਈਆਂ ਕੌਮਾਂ ਵਿੱਚ ਤੂੰ ਸਾਨੂੰ ਖਿੰਡਾ ਦਿੱਤਾ ਹੈ।
ਜ਼ਬੂਰ 44 : 12 (IRVPA)
ਤੂੰ ਆਪਣੀ ਪਰਜਾ ਨੂੰ ਮੁਖ਼ਤ ਵੇਚਦਾ ਹੈਂ, ਪਰ ਉਨ੍ਹਾਂ ਦੇ ਮੁੱਲ ਤੋਂ ਤੂੰ ਆਪਣਾ ਧਨ ਨਹੀਂ ਵਧਾਇਆ ਹੈ।
ਜ਼ਬੂਰ 44 : 13 (IRVPA)
ਤੂੰ ਸਾਡੇ ਗੁਆਂਢੀਆਂ ਲਈ ਸਾਨੂੰ ਨਿੰਦਿਆ, ਅਤੇ ਆਲੇ-ਦੁਆਲੇ ਰਹਿਣ ਵਾਲਿਆਂ ਲਈ ਸਾਨੂੰ ਠੱਠਾ ਅਤੇ ਹਾਸੀ ਬਣਾਉਂਦਾ ਹੈਂ।
ਜ਼ਬੂਰ 44 : 14 (IRVPA)
ਤੂੰ ਕੌਮਾਂ ਵਿੱਚ ਸਾਨੂੰ ਕਹਾਉਤ ਬਣਾਉਂਦਾ ਹੈਂ, ਅਤੇ ਉੱਮਤਾਂ ਵਿੱਚ ਸਿਰ ਹਿਲਾਉਣ ਦਾ ਕਾਰਨ।
ਜ਼ਬੂਰ 44 : 15 (IRVPA)
ਸਾਰੇ ਦਿਨ ਮੇਰੀ ਲਾਜ ਮੇਰੀ ਪਰਤੱਖ਼ ਹੈ, ਅਤੇ ਮੇਰੇ ਮੂੰਹ ਦੀ ਨਮੋਸ਼ੀ ਨੇ ਮੈਨੂੰ ਢੱਕ ਦਿੱਤਾ ਹੈ,
ਜ਼ਬੂਰ 44 : 16 (IRVPA)
ਤਰਾਣ ਦੇਣ ਵਾਲੇ ਅਤੇ ਕੁਫ਼ਰ ਬਕਣ ਵਾਲੇ ਦੀ ਅਵਾਜ਼ ਦੇ ਕਾਰਨ, ਅਤੇ ਵੈਰੀ ਤੇ ਵੱਟਾ ਲੈਣ ਵਾਲੇ ਦੇ ਕਾਰਨ।
ਜ਼ਬੂਰ 44 : 17 (IRVPA)
ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।
ਜ਼ਬੂਰ 44 : 18 (IRVPA)
ਸਾਡਾ ਮਨ ਪਿਛਾਂਹ ਨਹੀਂ ਹਟਿਆ, ਨਾ ਸਾਡੇ ਪੈਰ ਤੇਰੇ ਮਾਰਗ ਤੋਂ ਮੁੜੇ,
ਜ਼ਬੂਰ 44 : 19 (IRVPA)
ਭਾਵੇਂ ਤੂੰ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।
ਜ਼ਬੂਰ 44 : 20 (IRVPA)
ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
ਜ਼ਬੂਰ 44 : 21 (IRVPA)
ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ!
ਜ਼ਬੂਰ 44 : 22 (IRVPA)
ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!।
ਜ਼ਬੂਰ 44 : 23 (IRVPA)
ਹੇ ਪ੍ਰਭੂ, ਜਾਗ! ਤੂੰ ਕਾਹਨੂੰ ਸੁੱਤਾ ਹੈਂ? ਜਾਗ ਉੱਠ! ਸਦਾ ਤੱਕ ਸਾਨੂੰ ਤਿਆਗ ਨਾ ਦੇ।
ਜ਼ਬੂਰ 44 : 24 (IRVPA)
ਤੂੰ ਆਪਣਾ ਮੂੰਹ ਕਾਹਨੂੰ ਲੁਕਾਉਂਦਾ ਹੈਂ, ਅਤੇ ਸਾਡੇ ਦੁੱਖ ਅਤੇ ਦਬਾਓ ਨੂੰ ਵਿਸਾਰਦਾ ਹੈਂ?
ਜ਼ਬੂਰ 44 : 25 (IRVPA)
ਕਿਉਂ ਜੋ ਸਾਡੀ ਜਾਨ ਖਾਕ ਤੱਕ ਝੁੱਕ ਗਈ ਹੈ, ਸਾਡਾ ਢਿੱਡ ਭੋਂ ਨਾਲ ਲੱਗ ਗਿਆ ਹੈ!
ਜ਼ਬੂਰ 44 : 26 (IRVPA)
ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26

BG:

Opacity:

Color:


Size:


Font: