ਜ਼ਬੂਰ 46 : 1 (IRVPA)
{ਪਰਮੇਸ਼ੁਰ ਸਾਡੀ ਪਨਾਹ} [PS] ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
ਜ਼ਬੂਰ 46 : 2 (IRVPA)
ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
ਜ਼ਬੂਰ 46 : 3 (IRVPA)
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
ਜ਼ਬੂਰ 46 : 4 (IRVPA)
ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
ਜ਼ਬੂਰ 46 : 5 (IRVPA)
ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
ਜ਼ਬੂਰ 46 : 6 (IRVPA)
ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
ਜ਼ਬੂਰ 46 : 7 (IRVPA)
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
ਜ਼ਬੂਰ 46 : 8 (IRVPA)
ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
ਜ਼ਬੂਰ 46 : 9 (IRVPA)
ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ [* ਢਾਲ਼ ] ਨੂੰ ਅੱਗ ਨਾਲ ਸਾੜ ਸੁੱਟਦਾ ਹੈ!
ਜ਼ਬੂਰ 46 : 10 (IRVPA)
ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ [† ਸ਼ਾਂਤ ਹੋ ਜਾਓ] ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
ਜ਼ਬੂਰ 46 : 11 (IRVPA)
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ। [PE]

1 2 3 4 5 6 7 8 9 10 11

BG:

Opacity:

Color:


Size:


Font: