ਜ਼ਬੂਰ 47 : 1 (IRVPA)
ਸਰਬ ਉੱਚ ਰਾਜਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। *ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
ਜ਼ਬੂਰ 47 : 2 (IRVPA)
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
ਜ਼ਬੂਰ 47 : 3 (IRVPA)
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
ਜ਼ਬੂਰ 47 : 4 (IRVPA)
ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
ਜ਼ਬੂਰ 47 : 5 (IRVPA)
ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
ਜ਼ਬੂਰ 47 : 6 (IRVPA)
ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
ਜ਼ਬੂਰ 47 : 7 (IRVPA)
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
ਜ਼ਬੂਰ 47 : 8 (IRVPA)
ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
ਜ਼ਬੂਰ 47 : 9 (IRVPA)
ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!
❮
❯
1
2
3
4
5
6
7
8
9