ਜ਼ਬੂਰ 48 : 1 (IRVPA)
ਪਰਮੇਸ਼ੁਰ ਦਾ ਨਗਰ ਸਿਯੋਨ *ਗੀਤ। ਭਜਨ। ਕੋਰਹ ਵੰਸ਼ੀਆਂ ਦਾ। *ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!
ਜ਼ਬੂਰ 48 : 2 (IRVPA)
ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
ਜ਼ਬੂਰ 48 : 3 (IRVPA)
ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
ਜ਼ਬੂਰ 48 : 4 (IRVPA)
ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
ਜ਼ਬੂਰ 48 : 5 (IRVPA)
ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
ਜ਼ਬੂਰ 48 : 6 (IRVPA)
ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
ਜ਼ਬੂਰ 48 : 7 (IRVPA)
ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
ਜ਼ਬੂਰ 48 : 8 (IRVPA)
ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
ਜ਼ਬੂਰ 48 : 9 (IRVPA)
ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
ਜ਼ਬੂਰ 48 : 10 (IRVPA)
ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
ਜ਼ਬੂਰ 48 : 11 (IRVPA)
ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
ਜ਼ਬੂਰ 48 : 12 (IRVPA)
ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
ਜ਼ਬੂਰ 48 : 13 (IRVPA)
ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।
ਜ਼ਬੂਰ 48 : 14 (IRVPA)
ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!
❮
❯
1
2
3
4
5
6
7
8
9
10
11
12
13
14