ਜ਼ਬੂਰ 50 : 1 (IRVPA)
ਧਨ ਉੱਤੇ ਭਰੋਸਾ ਰੱਖਣ ਦੀ ਮੂਰਖਤਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਭਜਨ। *ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।
ਜ਼ਬੂਰ 50 : 2 (IRVPA)
ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।
ਜ਼ਬੂਰ 50 : 3 (IRVPA)
ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ!
ਜ਼ਬੂਰ 50 : 4 (IRVPA)
ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ।
ਜ਼ਬੂਰ 50 : 5 (IRVPA)
ਮੇਰੇ ਸੰਤਾਂ ਨੂੰ ਮੇਰੇ ਕੋਲ ਇਕੱਠਿਆਂ ਕਰੋ, ਜਿਨ੍ਹਾਂ ਮੇਰੇ ਨਾਲ ਬਲੀਦਾਨ ਦੇ ਰਾਹੀਂ ਨੇਮ ਬੰਨ੍ਹਿਆ ਹੈ।
ਜ਼ਬੂਰ 50 : 6 (IRVPA)
ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ। ਸਲਹ।
ਜ਼ਬੂਰ 50 : 7 (IRVPA)
ਹੇ ਮੇਰੀ ਪਰਜਾ, ਸੁਣ ਅਤੇ ਮੈਂ ਬੋਲਾਂਗਾ, ਹੇ ਇਸਰਾਏਲ, ਮੈਂ ਤੇਰੇ ਉੱਤੇ ਸਾਖੀ ਦਿਆਂਗਾ। ਪਰਮੇਸ਼ੁਰ, ਤੇਰਾ ਪਰਮੇਸ਼ੁਰ, ਮੈਂ ਹੀ ਹਾਂ!
ਜ਼ਬੂਰ 50 : 8 (IRVPA)
ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
ਜ਼ਬੂਰ 50 : 9 (IRVPA)
ਮੈਂ ਨਾ ਤੇਰੇ ਘਰ ਤੋਂ ਬਲ਼ਦ, ਨਾ ਤੇਰੇ ਵਾੜਿਆਂ ਤੋਂ ਬੱਕਰੇ ਲਵਾਂਗਾ,
ਜ਼ਬੂਰ 50 : 10 (IRVPA)
ਕਿਉਂ ਜੋ ਜੰਗਲ ਦੇ ਸਾਰੇ ਦਰਿੰਦੇ ਮੇਰੇ ਹਨ, ਨਾਲੇ ਹਜ਼ਾਰਾਂ ਪਹਾੜਾਂ ਦੇ ਡੰਗਰ।
ਜ਼ਬੂਰ 50 : 11 (IRVPA)
ਪਹਾੜਾਂ * ਅਕਾਸ਼ ਦੇ ਪੰਛੀ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।
ਜ਼ਬੂਰ 50 : 12 (IRVPA)
ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ, ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।
ਜ਼ਬੂਰ 50 : 13 (IRVPA)
ਭਲਾ, ਮੈਂ ਬਲ਼ਦਾਂ ਦਾ ਮਾਸ ਖਾਵਾਂ? ਜਾਂ ਬੱਕਰਿਆਂ ਦੀ ਰੱਤ ਪੀਵਾਂ?
ਜ਼ਬੂਰ 50 : 14 (IRVPA)
ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
ਜ਼ਬੂਰ 50 : 15 (IRVPA)
ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।
ਜ਼ਬੂਰ 50 : 16 (IRVPA)
ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?
ਜ਼ਬੂਰ 50 : 17 (IRVPA)
ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ?
ਜ਼ਬੂਰ 50 : 18 (IRVPA)
ਜਦ ਤੂੰ ਚੋਰ ਨੂੰ ਵੇਖਿਆ ਤਾਂ ਤੂੰ ਉਹ ਦੇ ਨਾਲ ਰਲ ਗਿਆ, ਅਤੇ ਵਿਭਚਾਰੀਆਂ ਦਾ ਸਾਂਝੀ ਹੋਇਆ!
ਜ਼ਬੂਰ 50 : 19 (IRVPA)
ਤੂੰ ਆਪਣੇ ਮੂੰਹ ਨੂੰ ਬੁਰਿਆਈ ਲਈ ਖੋਲਿਆ ਹੈ, ਅਤੇ ਤੇਰੀ ਰਸਨਾ ਧੋਖਾ ਘੜਦੀ ਹੈ।
ਜ਼ਬੂਰ 50 : 20 (IRVPA)
ਤੂੰ ਬਹਿ ਕੇ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈਂ, ਆਪਣੇ ਸੱਕੇ ਭਰਾ ਦੀ ਨਿੰਦਿਆ ਕਰਦਾ ਹੈਂ।
ਜ਼ਬੂਰ 50 : 21 (IRVPA)
ਤੂੰ ਇਹ ਕੰਮ ਕਿਤੇ ਅਤੇ ਮੈਂ ਚੁੱਪ ਵੱਟ ਛੱਡੀ, ਤੂੰ ਸਮਝਿਆ ਪਰਮੇਸ਼ੁਰ ਵੀ ਠੀਕ ਮੇਰੇ ਵਰਗਾ ਹੈ, ਪਰ ਮੈਂ ਤੈਨੂੰ ਝਿੜਕਾਂਗਾ ਅਤੇ ਤੇਰੀਆਂ ਅੱਖੀਆਂ ਦੇ ਸਾਹਮਣੇ ਤੇਰਾ ਦਾਵਾ ਪੇਸ਼ ਕਰਾਂਗਾ।
ਜ਼ਬੂਰ 50 : 22 (IRVPA)
ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।
ਜ਼ਬੂਰ 50 : 23 (IRVPA)
ਜਿਹੜਾ ਧੰਨਵਾਦ ਦਾ ਬਲੀਦਾਨ ਚੜ੍ਹਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23