ਜ਼ਬੂਰ 54 : 1 (IRVPA)
{ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ} [PS] ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
ਜ਼ਬੂਰ 54 : 2 (IRVPA)
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੇ ਮੂੰਹ ਦੀਆਂ ਗੱਲਾਂ ਉੱਤੇ ਕੰਨ ਲਾ,
ਜ਼ਬੂਰ 54 : 3 (IRVPA)
ਕਿਉਂ ਜੋ ਘਮੰਡੀ [* ਪਰਦੇਸੀ ] ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
ਜ਼ਬੂਰ 54 : 4 (IRVPA)
ਵੇਖੋ, ਪਰਮੇਸ਼ੁਰ ਮੇਰਾ ਸਹਾਇਕ ਹੈ, ਪ੍ਰਭੂ ਮੇਰੀ ਜਾਨ ਦਾ ਸੰਭਾਲੂ ਹੈ।
ਜ਼ਬੂਰ 54 : 5 (IRVPA)
ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ!
ਜ਼ਬੂਰ 54 : 6 (IRVPA)
ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
ਜ਼ਬੂਰ 54 : 7 (IRVPA)
ਉਹ ਨੇ ਤਾਂ ਸਾਰੇ ਦੁੱਖ ਤੋਂ ਮੈਨੂੰ ਛੁਡਾਇਆ ਹੈ, ਅਤੇ ਮੇਰੀ ਅੱਖ ਨੇ ਮੇਰੇ ਵੈਰੀਆਂ ਉੱਤੇ ਵੇਖ ਲਿਆ ਹੈ! [PE]

1 2 3 4 5 6 7

BG:

Opacity:

Color:


Size:


Font: