ਜ਼ਬੂਰ 56 : 1 (IRVPA)
{ਪਰਮੇਸ਼ੁਰ ਉੱਤੇ ਭਰੋਸੇ ਲਈ ਪ੍ਰਾਰਥਨਾ} [PS] ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
ਜ਼ਬੂਰ 56 : 2 (IRVPA)
ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
ਜ਼ਬੂਰ 56 : 3 (IRVPA)
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜ਼ਬੂਰ 56 : 4 (IRVPA)
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਜ਼ਬੂਰ 56 : 5 (IRVPA)
ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
ਜ਼ਬੂਰ 56 : 6 (IRVPA)
ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
ਜ਼ਬੂਰ 56 : 7 (IRVPA)
ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!
ਜ਼ਬੂਰ 56 : 8 (IRVPA)
ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
ਜ਼ਬੂਰ 56 : 9 (IRVPA)
ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ [* ਮੈਂ ਇਸ ਗੱਲ ਨੂੰ ਜਾਣਦਾ ਹਾਂ ਕਿਉਂ ਜੋ ਪਰਮੇਸ਼ੁਰ ਮੇਰੇ ਨਾਲ ਹੈ ] ।
ਜ਼ਬੂਰ 56 : 10 (IRVPA)
ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
ਜ਼ਬੂਰ 56 : 11 (IRVPA)
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ?
ਜ਼ਬੂਰ 56 : 12 (IRVPA)
ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
ਜ਼ਬੂਰ 56 : 13 (IRVPA)
ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ? [PE]

1 2 3 4 5 6 7 8 9 10 11 12 13

BG:

Opacity:

Color:


Size:


Font: