ਜ਼ਬੂਰ 58 : 1 (IRVPA)
ਦੁਸ਼ਟ ਨੂੰ ਸਜ਼ਾ ਦੇਣ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। *ਹੇ ਬਲਵਾਨ ਸ਼ਾਸਕੋ* ਦੇਵਤਾਓ , ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
ਜ਼ਬੂਰ 58 : 2 (IRVPA)
ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
ਜ਼ਬੂਰ 58 : 3 (IRVPA)
ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
ਜ਼ਬੂਰ 58 : 4 (IRVPA)
ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
ਜ਼ਬੂਰ 58 : 5 (IRVPA)
ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
ਜ਼ਬੂਰ 58 : 6 (IRVPA)
ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
ਜ਼ਬੂਰ 58 : 7 (IRVPA)
ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
ਜ਼ਬੂਰ 58 : 8 (IRVPA)
ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
ਜ਼ਬੂਰ 58 : 9 (IRVPA)
ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
ਜ਼ਬੂਰ 58 : 10 (IRVPA)
ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
ਜ਼ਬੂਰ 58 : 11 (IRVPA)
ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!
❮
❯
1
2
3
4
5
6
7
8
9
10
11