ਜ਼ਬੂਰ 59 : 1 (IRVPA)
ਸੁਰੱਖਿਆ ਦੇ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ। *ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
ਜ਼ਬੂਰ 59 : 2 (IRVPA)
ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!
ਜ਼ਬੂਰ 59 : 3 (IRVPA)
ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
ਜ਼ਬੂਰ 59 : 4 (IRVPA)
ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
ਜ਼ਬੂਰ 59 : 5 (IRVPA)
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
ਜ਼ਬੂਰ 59 : 6 (IRVPA)
ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
ਜ਼ਬੂਰ 59 : 7 (IRVPA)
ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
ਜ਼ਬੂਰ 59 : 8 (IRVPA)
ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
ਜ਼ਬੂਰ 59 : 9 (IRVPA)
ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
ਜ਼ਬੂਰ 59 : 10 (IRVPA)
ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
ਜ਼ਬੂਰ 59 : 11 (IRVPA)
ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
ਜ਼ਬੂਰ 59 : 12 (IRVPA)
ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
ਜ਼ਬੂਰ 59 : 13 (IRVPA)
ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
ਜ਼ਬੂਰ 59 : 14 (IRVPA)
ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
ਜ਼ਬੂਰ 59 : 15 (IRVPA)
ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
ਜ਼ਬੂਰ 59 : 16 (IRVPA)
ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
ਜ਼ਬੂਰ 59 : 17 (IRVPA)
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
❮
❯
1
2
3
4
5
6
7
8
9
10
11
12
13
14
15
16
17