ਜ਼ਬੂਰ 6 : 1 (IRVPA)
ਸੰਕਟ ਦੇ ਸਮੇਂ ਦਯਾ ਲਈ ਪ੍ਰਾਰਥਨਾ *ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। *ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
ਜ਼ਬੂਰ 6 : 2 (IRVPA)
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
ਜ਼ਬੂਰ 6 : 3 (IRVPA)
ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
ਜ਼ਬੂਰ 6 : 4 (IRVPA)
ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
ਜ਼ਬੂਰ 6 : 5 (IRVPA)
ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?
ਜ਼ਬੂਰ 6 : 6 (IRVPA)
ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
ਜ਼ਬੂਰ 6 : 7 (IRVPA)
ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
ਜ਼ਬੂਰ 6 : 8 (IRVPA)
ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
ਜ਼ਬੂਰ 6 : 9 (IRVPA)
ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
ਜ਼ਬੂਰ 6 : 10 (IRVPA)
ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।

1 2 3 4 5 6 7 8 9 10